ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1085
ਪਾਵਨ ਅੰਗ 1085 / 1430

ਆਦਿ ਅੰਤਿ ਮਧਿ ਪ੍ਰਭੁ ਸੋਈ ॥

ਆਪੇ ਕਰਤਾ ਕਰੇ ਸੁ ਹੋਈ ॥

ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥

੬॥

ਊਤਮ ਬਾਣੀ ਗਾਉ ਗੋੁਪਾਲਾ ॥

ਸਾਧਸੰਗਤਿ ਕੀ ਮੰਗਹੁ ਰਵਾਲਾ ॥

ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥

੭॥

ਸੰਤਾ ਕੀ ਇਹ ਰੀਤਿ ਨਿਰਾਲੀ ॥

ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥

ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥

੮॥

ਜਹ ਦੇਖਾ ਤਹ ਅੰਤਰਜਾਮੀ ॥

ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥

ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥

੯॥

ਤਤੀ ਵਾਉ ਨ ਤਾ ਕਉ ਲਾਗੈ ॥

ਸਿਮਰਤ ਨਾਮੁ ਅਨਦਿਨੁ ਜਾਗੈ ॥

ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥

੧੦॥

ਰੋਗ ਸੋਗ ਦੂਖ ਤਿਸੁ ਨਾਹੀ ॥

ਸਾਧਸੰਗਿ ਹਰਿ ਕੀਰਤਨੁ ਗਾਹੀ ॥

ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥

੧੧॥

ਨਾਮ ਰਤਨੁ ਤੇਰਾ ਹੈ ਪਿਆਰੇ ॥

ਰੰਗਿ ਰਤੇ ਤੇਰੈ ਦਾਸ ਅਪਾਰੇ ॥

ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥

੧੨॥

ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥

ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥

ਤਿਨ ਕੈ ਸੰਗਿ ਪਰਮ ਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥

੧੩॥

ਸਾਜਨੁ ਮੀਤੁ ਪਿਆਰਾ ਸੋਈ ॥

ਏਕੁ ਦ੍ਰਿੜਾਏ ਦੁਰਮਤਿ ਖੋਈ ॥

ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥

੧੪॥

ਤੁਧੁ ਵਿਣੁ ਨਾਹੀ ਕੋਈ ਮੇਰਾ ॥

ਗੁਰਿ ਪਕੜਾਏ ਪ੍ਰਭ ਕੇ ਪੈਰਾ ॥

ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥

੧੫॥

ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥

ਆਠ ਪਹਰ ਹਰਿ ਹਰਿ ਕਉ ਧਿਆਈ ॥

ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥

੧੬॥

੪॥

੧੩॥

ਮਾਰੂ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਚਰਨ ਕਮਲ ਹਿਰਦੈ ਨਿਤ ਧਾਰੀ ॥

ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥

ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥

੧॥

ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥

ਜੀਉ ਪਿੰਡੁ ਦੇ ਸਾਜਿ ਸਵਾਰੇ ॥

ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥

੨॥

ਜਾ ਤੇ ਬਿਰਥਾ ਕੋਊ ਨਾਹੀ ॥

ਆਠ ਪਹਰ ਹਰਿ ਰਖੁ ਮਨ ਮਾਹੀ ॥

SikhiAt.Net
1085 ×