ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1091
ਪਾਵਨ ਅੰਗ 1091 / 1430

ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥

ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥

੧॥

ਮਃ ੧ ॥

ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥

ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥

੨॥

ਮਃ ੧ ॥

ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥

ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥

ਮਝ ਭਰਿ ਦੁਖ ਬਦੁਖ ॥

ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥

੩॥

ਪਉੜੀ ॥

ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥

ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥

ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥

ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥

ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥

੧੪॥

ਸਲੋਕੁ ਮਃ ੧ ॥

ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥

ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥

ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥

ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥

੧॥

ਮਃ ੧ ॥

ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥

ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥

ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥

ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥

ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥

੨॥

ਪਉੜੀ ॥

ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥

ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥

ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥

ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥

ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥

੧੫॥

ਸਲੋਕੁ ਮਃ ੩ ॥

ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥

ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥

ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥

ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥

ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥

ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥

੧॥

ਮਃ ੩ ॥

ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥

ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥

ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥

੨॥

ਪਉੜੀ ॥

ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥

ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥

SikhiAt.Net
1091 ×