धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1201
पावन अंग 1201 का 1430

ਸਾਰੰਗ ਮਹਲਾ ੪ ॥

ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥

੧॥

ਰਹਾਉ ॥

ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥

ਤਿਨ੍ਹ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨ੍ਹ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥

੧॥

ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥

ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥

ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੋੁਰਾ ॥

ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥

੨॥

੨॥

੯॥

ਸਾਰਗ ਮਹਲਾ ੪ ॥

ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥

ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥

੧॥

ਰਹਾਉ ॥

ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥

ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥

ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥

੧॥

ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥

ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥

ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥

ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥

੨॥

੩॥

੧੦॥

ਸਾਰਗ ਮਹਲਾ ੪ ॥

ਜਪਿ ਮਨ ਨਿਰਭਉ ॥

ਸਤਿ ਸਤਿ ਸਦਾ ਸਤਿ ॥

ਨਿਰਵੈਰੁ ਅਕਾਲ ਮੂਰਤਿ ॥

ਆਜੂਨੀ ਸੰਭਉ ॥

ਮੇਰੇ ਮਨ ਅਨਦਿਨੋੁ ਧਿਆਇ ਨਿਰੰਕਾਰੁ ਨਿਰਾਹਾਰੀ ॥

੧॥

ਰਹਾਉ ॥

ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥

ਤਿਨ ਜਨ ਕੀ ਸੇਵਾ ਥਾਇ ਪਈ ਜਿਨ੍ਹ ਕਉ ਕਿਰਪਾਲ ਹੋਵਤੁ ਬਨਵਾਰੀ ॥

੧॥

ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥

ਜਿਨ੍ਹ ਕਾ ਅੰਗੁ ਕਰੈ ਮੇਰਾ ਸੁਆਮੀ ਤਿਨ੍ਹ ਕੀ ਨਾਨਕ ਹਰਿ ਪੈਜ ਸਵਾਰੀ ॥

੨॥

੪॥

੧੧॥

SikhiAt.Net
1201 ×