धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
1219
पावन अंग 1219 का 1430

ਸਾਰਗ ਮਹਲਾ ੫ ॥

ਹਰਿ ਕੇ ਨਾਮ ਕੀ ਗਤਿ ਠਾਂਢੀ ॥

ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥

੧॥

ਰਹਾਉ ॥

ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥

ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥

੧॥

ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥

ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥

੨॥

੫੨॥

੭੫॥

ਸਾਰਗ ਮਹਲਾ ੫ ॥

ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥

ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥

੧॥

ਰਹਾਉ ॥

ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥

ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥

੧॥

ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥

ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥

੨॥

੫੩॥

੭੬॥

ਸਾਰਗ ਮਹਲਾ ੫ ॥

ਹੋਤੀ ਨਹੀ ਕਵਨ ਕਛੁ ਕਰਣੀ ॥

ਇਹੈ ਓਟ ਪਾਈ ਮਿਲਿ ਸੰਤਹ ਗੋਪਾਲ ਏਕ ਕੀ ਸਰਣੀ ॥

੧॥

ਰਹਾਉ ॥

ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥

ਆਸ ਅਪਾਰ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥

੧॥

ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ ਹਰਣੀ ॥

ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥

੨॥

੫੪॥

੭੭॥

ਸਾਰਗ ਮਹਲਾ ੫ ॥

ਫੀਕੇ ਹਰਿ ਕੇ ਨਾਮ ਬਿਨੁ ਸਾਦ ॥

ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥

੧॥

ਰਹਾਉ ॥

ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥

ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥

੧॥

ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥

ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥

੨॥

੫੫॥

੭੮॥

ਸਾਰਗ ਮਹਲਾ ੫ ॥

ਆਇਓ ਸੁਨਨ ਪੜਨ ਕਉ ਬਾਣੀ ॥

ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥

੧॥

ਰਹਾਉ ॥

ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥

ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥

੧॥

ਉਦਮੁ ਸਕਤਿ ਸਿਆਣਪ ਤੁਮ੍ਹਰੀ ਦੇਹਿ ਤ ਨਾਮੁ ਵਖਾਣੀ ॥

ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥

੨॥

੫੬॥

੭੯॥

ਸਾਰਗ ਮਹਲਾ ੫ ॥

ਧਨਵੰਤ ਨਾਮ ਕੇ ਵਣਜਾਰੇ ॥

ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥

੧॥

ਰਹਾਉ ॥

SikhiAt.Net
1219 ×