ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1344
ਪਾਵਨ ਅੰਗ 1344 / 1430

ਪ੍ਰਭਾਤੀ ਮਹਲਾ ੧ ਦਖਣੀ ॥

ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥

ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥

੧॥

ਕੋਈ ਜਾਣਿ ਨ ਭੂਲੈ ਭਾਈ ॥

ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥

੧॥

ਰਹਾਉ ॥

ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥

ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥

੨॥

ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥

ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥

੩॥

ਰਾਜਾ ਜਨਮੇਜਾ ਦੇ ਮਤੀਂ ਬਰਜਿ ਬਿਆਸਿ ਪੜ੍ਹਾਇਆ ॥

ਤਿਨ੍ਹਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥

੪॥

ਗਣਤ ਨ ਗਣੀਂ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥

ਜੋ ਕਿਛੁ ਵਰਤੈ ਤੁਧੈ ਸਲਾਹੀਂ ਸਭ ਤੇਰੀ ਵਡਿਆਈ ॥

੫॥

ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥

ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥

੬॥

ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥

ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥

੭॥

ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥

ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥

੮॥

੪॥

ਪ੍ਰਭਾਤੀ ਮਹਲਾ ੧ ॥

ਆਖਣਾ ਸੁਨਣਾ ਨਾਮੁ ਅਧਾਰੁ ॥

ਧੰਧਾ ਛੁਟਕਿ ਗਇਆ ਵੇਕਾਰੁ ॥

ਜਿਉ ਮਨਮੁਖਿ ਦੂਜੈ ਪਤਿ ਖੋਈ ॥

ਬਿਨੁ ਨਾਵੈ ਮੈ ਅਵਰੁ ਨ ਕੋਈ ॥

੧॥

ਸੁਣਿ ਮਨ ਅੰਧੇ ਮੂਰਖ ਗਵਾਰ ॥

ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥

੧॥

ਰਹਾਉ ॥

ਇਸੁ ਮਨ ਮਾਇਆ ਮੋਹਿ ਬਿਨਾਸੁ ॥

ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥

ਗੁਰਮੁਖਿ ਵਿਰਲਾ ਚੀਨ੍ਹੈ ਕੋਈ ॥

ਨਾਮ ਬਿਹੂਨਾ ਮੁਕਤਿ ਨ ਹੋਈ ॥

੨॥

ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥

ਬਿਨੁ ਗੁਰ ਬੂਝੇ ਜਮ ਕੀ ਫਾਸੀ ॥

ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥

ਗੁਰਮੁਖਿ ਛੂਟੈ ਨਾਮੁ ਸਮ੍ਹਾਲਿ ॥

੩॥

ਆਪੇ ਸਦੇ ਢਿਲ ਨ ਹੋਇ ॥

ਸਬਦਿ ਮਰੈ ਸਹਿਲਾ ਜੀਵੈ ਸੋਇ ॥

ਬਿਨੁ ਗੁਰ ਸੋਝੀ ਕਿਸੈ ਨ ਹੋਇ ॥

ਆਪੇ ਕਰੈ ਕਰਾਵੈ ਸੋਇ ॥

੪॥

ਝਗੜੁ ਚੁਕਾਵੈ ਹਰਿ ਗੁਣ ਗਾਵੈ ॥

ਪੂਰਾ ਸਤਿਗੁਰੁ ਸਹਜਿ ਸਮਾਵੈ ॥

ਇਹੁ ਮਨੁ ਡੋਲਤ ਤਉ ਠਹਰਾਵੈ ॥

ਸਚੁ ਕਰਣੀ ਕਰਿ ਕਾਰ ਕਮਾਵੈ ॥

੫॥

ਅੰਤਰਿ ਜੂਠਾ ਕਿਉ ਸੁਚਿ ਹੋਇ ॥

ਸਬਦੀ ਧੋਵੈ ਵਿਰਲਾ ਕੋਇ ॥

ਗੁਰਮੁਖਿ ਕੋਈ ਸਚੁ ਕਮਾਵੈ ॥

ਆਵਣੁ ਜਾਣਾ ਠਾਕਿ ਰਹਾਵੈ ॥

੬॥

SikhiAt.Net
1344 ×