ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1347
ਪਾਵਨ ਅੰਗ 1347 / 1430

ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥

ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥

੪॥

ਧ੍ਰਿਗੁ ਖਾਣਾ ਧ੍ਰਿਗੁ ਪੈਨ੍ਹਣਾ ਜਿਨ੍ਹਾ ਦੂਜੈ ਭਾਇ ਪਿਆਰੁ ॥

ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥

੫॥

ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥

ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥

੬॥

ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥

ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥

੭॥

ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥

ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥

੮॥

੨॥

੭॥

੨॥

੯॥

ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥

ਮਾਤ ਪਿਤਾ ਭਾਈ ਸੁਤੁ ਬਨਿਤਾ ॥

ਚੂਗਹਿ ਚੋਗ ਅਨੰਦ ਸਿਉ ਜੁਗਤਾ ॥

ਉਰਝਿ ਪਰਿਓ ਮਨ ਮੀਠ ਮੋੁਹਾਰਾ ॥

ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥

੧॥

ਏਕੁ ਹਮਾਰਾ ਅੰਤਰਜਾਮੀ ॥

ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥

੧॥

ਰਹਾਉ ॥

ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥

ਗੁਰਿ ਕਹਿਆ ਇਹ ਝੂਠੀ ਧੋਹੀ ॥

ਮੁਖਿ ਮੀਠੀ ਖਾਈ ਕਉਰਾਇ ॥

ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥

੨॥

ਲੋਭ ਮੋਹ ਸਿਉ ਗਈ ਵਿਖੋਟਿ ॥

ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥

ਇਹ ਠਗਵਾਰੀ ਬਹੁਤੁ ਘਰ ਗਾਲੇ ॥

ਹਮ ਗੁਰਿ ਰਾਖਿ ਲੀਏ ਕਿਰਪਾਲੇ ॥

੩॥

ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥

ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥

ਜਹ ਦੇਖਉ ਤਹ ਮਹਾ ਚੰਡਾਲ ॥

ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥

੪॥

ਦਸ ਨਾਰੀ ਮੈ ਕਰੀ ਦੁਹਾਗਨਿ ॥

ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥

ਇਨ ਸਨਬੰਧੀ ਰਸਾਤਲਿ ਜਾਇ ॥

ਹਮ ਗੁਰਿ ਰਾਖੇ ਹਰਿ ਲਿਵ ਲਾਇ ॥

੫॥

ਅਹੰਮੇਵ ਸਿਉ ਮਸਲਤਿ ਛੋਡੀ ॥

ਗੁਰਿ ਕਹਿਆ ਇਹੁ ਮੂਰਖੁ ਹੋਡੀ ॥

ਇਹੁ ਨੀਘਰੁ ਘਰੁ ਕਹੀ ਨ ਪਾਏ ॥

ਹਮ ਗੁਰਿ ਰਾਖਿ ਲੀਏ ਲਿਵ ਲਾਏ ॥

੬॥

ਇਨ ਲੋਗਨ ਸਿਉ ਹਮ ਭਏ ਬੈਰਾਈ ॥

ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥

ਆਏ ਪ੍ਰਭ ਪਹਿ ਅੰਚਰਿ ਲਾਗਿ ॥

ਕਰਹੁ ਤਪਾਵਸੁ ਪ੍ਰਭ ਸਰਬਾਗਿ ॥

੭॥

ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥

ਸਗਲ ਦੂਤ ਮੇਰੀ ਸੇਵਾ ਲਾਏ ॥

ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥

ਕਹੁ ਨਾਨਕ ਗੁਰਿ ਕੀਆ ਨਿਬੇਰਾ ॥

੮॥

੧॥

ਪ੍ਰਭਾਤੀ ਮਹਲਾ ੫ ॥

SikhiAt.Net
1347 ×