ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1353
ਪਾਵਨ ਅੰਗ 1353 / 1430

ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥

ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥

੧॥

ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥

ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥

੨॥

੪॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸਲੋਕ ਸਹਸਕ੍ਰਿਤੀ ਮਹਲਾ ੧ ॥

ਪੜ੍ਹਿ ਪੁਸ੍ਤਕ ਸੰਧਿਆ ਬਾਦੰ ॥

ਸਿਲ ਪੂਜਸਿ ਬਗੁਲ ਸਮਾਧੰ ॥

ਮੁਖਿ ਝੂਠੁ ਬਿਭੂਖਨ ਸਾਰੰ ॥

ਤ੍ਰੈਪਾਲ ਤਿਹਾਲ ਬਿਚਾਰੰ ॥

ਗਲਿ ਮਾਲਾ ਤਿਲਕ ਲਿਲਾਟੰ ॥

ਦੁਇ ਧੋਤੀ ਬਸਤ੍ਰ ਕਪਾਟੰ ॥

ਜੋ ਜਾਨਸਿ ਬ੍ਰਹਮੰ ਕਰਮੰ ॥

ਸਭ ਫੋਕਟ ਨਿਸਚੈ ਕਰਮੰ ॥

ਕਹੁ ਨਾਨਕ ਨਿਸਚੌ ਧ੍ਯਿਵੈ ॥

ਬਿਨੁ ਸਤਿਗੁਰ ਬਾਟ ਨ ਪਾਵੈ ॥

੧॥

ਨਿਹਫਲੰ ਤਸ੍ਯ ਜਨਮਸ੍ਯ ਜਾਵਦ ਬ੍ਰਹਮ ਨ ਬਿੰਦਤੇ ॥

ਸਾਗਰੰ ਸੰਸਾਰਸ੍ਯ ਗੁਰ ਪਰਸਾਦੀ ਤਰਹਿ ਕੇ ॥

ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥

ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥

੨॥

ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥

ਖ੍ਯਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥

ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥

ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥

੩॥

ਏਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾ ਤ ਆਤਮਹ ॥

ਆਤਮੰ ਸ੍ਰੀ ਬਾਸ੍ਵਦੇਵਸ੍ਯ ਜੇ ਕੋਈ ਜਾਨਸਿ ਭੇਵ ॥

ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥

੪॥

ਸਲੋਕ ਸਹਸਕ੍ਰਿਤੀ ਮਹਲਾ ੫ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥

ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬ੍ਯਤੇ ॥

ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥

ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧ੍ਯੰ ਅਚੁਤ ਤਨਹ ॥

੧॥

SikhiAt.Net
1353 ×