ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1356
ਪਾਵਨ ਅੰਗ 1356 / 1430

ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥

ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥

੨੧॥

ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥

ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥

੨੨॥

ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥

ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥

ਵਰਤੰਤਿ ਸੁਖ ਆਨੰਦ ਪ੍ਰਸਾਦਹ ॥

ਸਿਮਰੰਤ ਨਾਨਕ ਹਰਿ ਹਰਿ ਹਰੇ ॥

ਅਨਿਤ੍ਯ ਰਚਨਾ ਨਿਰਮੋਹ ਤੇ ॥

੨੩॥

ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥

ਬਿਪਰੀਤ ਬੁਧ੍ਯੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥

੨੪॥

ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸ੍ਯ ਸਿਮਰਣ ਰਿਦੰਤਰਹ ॥

ਆਰੋਗ੍ਯੰ ਮਹਾ ਰੋਗ੍ਯੰ ਬਿਸਿਮ੍ਰਿਤੇ ਕਰੁਣਾ ਮਯਹ ॥

੨੫॥

ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥

ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪ੍ਯਤੇ ॥

੨੬॥

ਸਹਣ ਸੀਲ ਸੰਤੰ ਸਮ ਮਿਤ੍ਰਸ੍ਯ ਦੁਰਜਨਹ ॥

ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥

੨੭॥

ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥

ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥

ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥

੨੮॥

ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥

ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥

ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ ॥

ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੋੁਪਾਲ ਕੀਰਤਨਹ ॥

ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸ੍ਯੰ ਕਰੋਤਿ ਪੰਚ ਤਸਕਰਹ ॥

੨੯॥

ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥

ਤਤਹ ਕੁਟੰਬ ਮੋਹ ਮਿਥ੍ਯਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥

੩੦॥

ਨਚ ਬਿਦਿਆ ਨਿਧਾਨ ਨਿਗਮੰ ਨਚ ਗੁਣਗ੍ਯ ਨਾਮ ਕੀਰਤਨਹ ॥

ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥

ਭਾਗ ਉਦਿਮ ਲਬਧ੍ਯੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥

੩੧॥

ਕੰਠ ਰਮਣੀਯ ਰਾਮ ਰਾਮ ਮਾਲਾ ਹਸਤ ਊਚ ਪ੍ਰੇਮ ਧਾਰਣੀ ॥

ਜੀਹ ਭਣਿ ਜੋ ਉਤਮ ਸਲੋਕ ਉਧਰਣੰ ਨੈਨ ਨੰਦਨੀ ॥

੩੨॥

ਗੁਰ ਮੰਤ੍ਰ ਹੀਣਸ੍ਯ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥

ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥

੩੩॥

ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥

SikhiAt.Net
1356 ×