ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1360
ਪਾਵਨ ਅੰਗ 1360 / 1430

ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥

ਆਤਮ ਰਤੰ ਸੰਸਾਰ ਗਹੰ ਤੇ ਨਰ ਨਾਨਕ ਨਿਹਫਲਹ ॥

੬੫॥

ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ ॥

ਲਉ ਲਈ ਤ੍ਰਿਸਨਾ ਅਤਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥

੬੬॥

ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ ॥

ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਨ ਸੰਸਯਹ ॥

੬੭॥

੪॥

ਮਹਲਾ ੫ ਗਾਥਾ ੴ ਸਤਿਗੁਰ ਪ੍ਰਸਾਦਿ ॥

ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖ੍ਯ ਦੇਹੰ ਮਲੀਣੰ ॥

ਮਜਾ ਰੁਧਿਰ ਦ੍ਰੁਗੰਧਾ ਨਾਨਕ ਅਥਿ ਗਰਬੇਣ ਅਗ੍ਯਾਨਣੋ ॥

੧॥

ਪਰਮਾਣੋ ਪਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥

ਗਛੇਣ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ ਸਿਧ੍ਯਤੇ ॥

੨॥

ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥

ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ ॥

੩॥

ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥

ਲਬਧ੍ਯੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ ਗੋਪਾਲ ਭਜਣੰ ॥

੪॥

ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥

ਨਿਕਟਿ ਬਸੰਤੋ ਬਾਂਸੋ ਨਾਨਕ ਅਹੰ ਬੁਧਿ ਨ ਬੋਹਤੇ ॥

੫॥

ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥

ਹਤੰ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ ॥

੬॥

ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥

ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ ॥

੭॥

ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥

ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸਰੋ ਰੈਣੀ ॥

੮॥

ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥

ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ ਬਿਆਪਣਹ ॥

੯॥

ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥

ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ ਸਾਧ ਸੰਗਮਹ ॥

੧੦॥

ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥

ਹਰਿ ਚਰਣ ਕਮਲ ਧ੍ਯਾਨੰ ਨਾਨਕ ਕੁਲ ਸਮੂਹ ਉਧਾਰਣਹ ॥

੧੧॥

ਸੁੰਦਰ ਮੰਦਰ ਸੈਣਹ ਜੇਣ ਮਧ੍ਯ ਹਰਿ ਕੀਰਤਨਹ ॥

ਮੁਕਤੇ ਰਮਣ ਗੋਬਿੰਦਹ ਨਾਨਕ ਲਬਧ੍ਯੰ ਬਡ ਭਾਗਣਹ ॥

੧੨॥

ਹਰਿ ਲਬਧੋ ਮਿਤ੍ਰ ਸੁਮਿਤੋ ॥

ਬਿਦਾਰਣ ਕਦੇ ਨ ਚਿਤੋ ॥

ਜਾ ਕਾ ਅਸਥਲੁ ਤੋਲੁ ਅਮਿਤੋ ॥

ਸੋੁਈ ਨਾਨਕ ਸਖਾ ਜੀਅ ਸੰਗਿ ਕਿਤੋ ॥

੧੩॥

ਅਪਜਸੰ ਮਿਟੰਤ ਸਤ ਪੁਤ੍ਰਹ ॥

ਸਿਮਰਤਬ੍ਯ ਰਿਦੈ ਗੁਰ ਮੰਤ੍ਰਣਹ ॥

SikhiAt.Net
1360 ×