ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1419
ਪਾਵਨ ਅੰਗ 1419 / 1430

ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥

ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥

ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥

੪੯॥

ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥

ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥

ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥

ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥

੫੦॥

ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥

ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥

ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥

ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥

ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥

ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥

ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥

ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥

ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥

ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥

ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥

ਤਿਨ੍ਹ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥

੫੧॥

ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨ੍ਹਿ ॥

ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨ੍ਹਿ ॥

ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨ੍ਹਿ ॥

੫੨॥

ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥

ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥

ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥

ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥

ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥

ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥

੫੩॥

ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥

ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥

ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥

ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥

੫੪॥

ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥

ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥

ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥

SikhiAt.Net
1419 ×