ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1420
ਪਾਵਨ ਅੰਗ 1420 / 1430

ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥

ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥

ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥

੫੫॥

ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥

ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥

ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥

ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥

ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥

ਨਾਨਕ ਸੁਖਿ ਸਵਨ੍ਹਿ ਸੋਹਾਗਣੀ ਸਚੈ ਨਾਮਿ ਸਮਾਇ ॥

੫੬॥

ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥

ਇੰਦੁ ਵਰਸੈ ਦਇਆ ਕਰਿ ਗੂੜ੍ਹੀ ਛਹਬਰ ਲਾਇ ॥

ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥

ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥

ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥

ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥

ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥

ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥

ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥

੫੭॥

ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥

ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥

ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥

ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥

ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥

੫੮॥

ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥

ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥

੫੯॥

ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥

ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥

੬੦॥

ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥

ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥

੬੧॥

ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥

ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥

੬੨॥

ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥

ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥

ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥

ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥

ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥

ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥

ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥

SikhiAt.Net
1420 ×