ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1423
ਪਾਵਨ ਅੰਗ 1423 / 1430

ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥

ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥

੧੭॥

ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥

ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥

ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥

ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥

ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥

੧੮॥

ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥

ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥

ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥

ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥

ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥

੧੯॥

ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥

ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥

ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥

ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥

ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥

੨੦॥

ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥

ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥

੨੧॥

ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥

ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥

ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥

ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥

੨੨॥

ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥

ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥

ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥

ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥

ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥

੨੩॥

ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥

ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥

ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥

ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥

ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥

੨੪॥

SikhiAt.Net
1423 ×