ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1424
ਪਾਵਨ ਅੰਗ 1424 / 1430

ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥

ਗੁਰਮਤੀ ਨਾਮੁ ਨਿਰਮਲੋੁ ਨਿਰਮਲ ਨਾਮੁ ਧਿਆਇ ॥

ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥

ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥

ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥

੨੫॥

ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥

ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥

ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥

ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥

ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥

੨੬॥

ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥

ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥

ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥

ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥

ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥

ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥

ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥

ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥

੨੭॥

ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥

ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥

ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥

ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥

ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥

ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥

੨੮॥

ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥

ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥

੨੯॥

ਗੁਰਮਤੀ ਹਰਿ ਹਰਿ ਬੋਲੇ ॥

ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥

ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥

ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥

ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥

੩੦॥

SikhiAt.Net
1424 ×