ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1428
ਪਾਵਨ ਅੰਗ 1428 / 1430

ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥

੨੯॥

ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥

ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥

੩੦॥

ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥

ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥

੩੧॥

ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥

ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥

੩੨॥

ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥

ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥

੩੩॥

ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥

ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥

੩੪॥

ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥

ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥

੩੫॥

ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥

ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥

੩੬॥

ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥

ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥

੩੭॥

ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥

ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥

੩੮॥

ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥

ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥

੩੯॥

ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥

ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥

੪੦॥

ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥

ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥

੪੧॥

ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥

ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥

੪੨॥

ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥

ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥

੪੩॥

ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥

ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥

੪੪॥

ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥

ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥

੪੫॥

ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥

ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥

੪੬॥

ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥

ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥

੪੭॥

SikhiAt.Net
1428 ×