ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
145
ਪਾਵਨ ਅੰਗ 145 / 1430

ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥

ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ ॥

ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥

ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥

ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥

ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥

ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥

੧॥

ਮਃ ੧ ॥

ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥

ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥

ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥

ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥

੨॥

ਪਉੜੀ ॥

ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥

ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥

ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥

ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥

ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥

ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥

ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥

ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥

੧੫॥

ਸਲੋਕੁ ਮਃ ੧ ॥

ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥

ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥

ਹਉ ਭਾਲਿ ਵਿਕੁੰਨੀ ਹੋਈ ॥

ਆਧੇਰੈ ਰਾਹੁ ਨ ਕੋਈ ॥

ਵਿਚਿ ਹਉਮੈ ਕਰਿ ਦੁਖੁ ਰੋਈ ॥

ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥

੧॥

ਮਃ ੩ ॥

ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥

ਗੁਰਮੁਖਿ ਕੋਈ ਉਤਰੈ ਪਾਰਿ ॥

ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥

ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥

੨॥

ਪਉੜੀ ॥

ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥

ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ ॥

ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥

ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ ॥

ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥

ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ ॥

ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥

ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥

੧੬॥

ਸਲੋਕੁ ਮਃ ੧ ॥

ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥

ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥

ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥

ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥

SikhiAt.Net
145 ×