ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
151
ਪਾਵਨ ਅੰਗ 151 / 1430

ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਭਉ ਮੁਚੁ ਭਾਰਾ ਵਡਾ ਤੋਲੁ ॥

ਮਨ ਮਤਿ ਹਉਲੀ ਬੋਲੇ ਬੋਲੁ ॥

ਸਿਰਿ ਧਰਿ ਚਲੀਐ ਸਹੀਐ ਭਾਰੁ ॥

ਨਦਰੀ ਕਰਮੀ ਗੁਰ ਬੀਚਾਰੁ ॥

੧॥

ਭੈ ਬਿਨੁ ਕੋਇ ਨ ਲੰਘਸਿ ਪਾਰਿ ॥

ਭੈ ਭਉ ਰਾਖਿਆ ਭਾਇ ਸਵਾਰਿ ॥

੧॥

ਰਹਾਉ ॥

ਭੈ ਤਨਿ ਅਗਨਿ ਭਖੈ ਭੈ ਨਾਲਿ ॥

ਭੈ ਭਉ ਘੜੀਐ ਸਬਦਿ ਸਵਾਰਿ ॥

ਭੈ ਬਿਨੁ ਘਾੜਤ ਕਚੁ ਨਿਕਚ ॥

ਅੰਧਾ ਸਚਾ ਅੰਧੀ ਸਟ ॥

੨॥

ਬੁਧੀ ਬਾਜੀ ਉਪਜੈ ਚਾਉ ॥

ਸਹਸ ਸਿਆਣਪ ਪਵੈ ਨ ਤਾਉ ॥

ਨਾਨਕ ਮਨਮੁਖਿ ਬੋਲਣੁ ਵਾਉ ॥

ਅੰਧਾ ਅਖਰੁ ਵਾਉ ਦੁਆਉ ॥

੩॥

੧॥

ਗਉੜੀ ਮਹਲਾ ੧ ॥

ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥

ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥

ਤੁਧੁ ਬਿਨੁ ਦੂਜੀ ਨਾਹੀ ਜਾਇ ॥

ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥

੧॥

ਡਰੀਐ ਜੇ ਡਰੁ ਹੋਵੈ ਹੋਰੁ ॥

ਡਰਿ ਡਰਿ ਡਰਣਾ ਮਨ ਕਾ ਸੋਰੁ ॥

੧॥

ਰਹਾਉ ॥

ਨਾ ਜੀਉ ਮਰੈ ਨ ਡੂਬੈ ਤਰੈ ॥

ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥

ਹੁਕਮੇ ਆਵੈ ਹੁਕਮੇ ਜਾਇ ॥

ਆਗੈ ਪਾਛੈ ਹੁਕਮਿ ਸਮਾਇ ॥

੨॥

ਹੰਸੁ ਹੇਤੁ ਆਸਾ ਅਸਮਾਨੁ ॥

ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥

ਭਉ ਖਾਣਾ ਪੀਣਾ ਆਧਾਰੁ ॥

ਵਿਣੁ ਖਾਧੇ ਮਰਿ ਹੋਹਿ ਗਵਾਰ ॥

੩॥

ਜਿਸ ਕਾ ਕੋਇ ਕੋਈ ਕੋਇ ਕੋਇ ॥

ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥

ਜਾ ਕੇ ਜੀਅ ਜੰਤ ਧਨੁ ਮਾਲੁ ॥

ਨਾਨਕ ਆਖਣੁ ਬਿਖਮੁ ਬੀਚਾਰੁ ॥

੪॥

੨॥

ਗਉੜੀ ਮਹਲਾ ੧ ॥

ਮਾਤਾ ਮਤਿ ਪਿਤਾ ਸੰਤੋਖੁ ॥

ਸਤੁ ਭਾਈ ਕਰਿ ਏਹੁ ਵਿਸੇਖੁ ॥

੧॥

ਕਹਣਾ ਹੈ ਕਿਛੁ ਕਹਣੁ ਨ ਜਾਇ ॥

ਤਉ ਕੁਦਰਤਿ ਕੀਮਤਿ ਨਹੀ ਪਾਇ ॥

੧॥

ਰਹਾਉ ॥

SikhiAt.Net
151 ×