ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
17
ਪਾਵਨ ਅੰਗ 17 / 1430

ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥

ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥

੪॥

ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥

ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥

੧॥

ਰਹਾਉ ॥

੪॥

੭॥

ਸਿਰੀਰਾਗੁ ਮਹਲਾ ੧ ॥

ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥

ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥

ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥

੧॥

ਬਾਬਾ ਹੋਰ ਮਤਿ ਹੋਰ ਹੋਰ ॥

ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥

੧॥

ਰਹਾਉ ॥

ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥

ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥

ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥

੨॥

ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥

ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥

ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥

੩॥

ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥

ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥

ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥

੪॥

੮॥

ਸਿਰੀਰਾਗੁ ਮਹਲਾ ੧ ॥

ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥

ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥

ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥

੧॥

ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥

ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥

੧॥

ਰਹਾਉ ॥

ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥

ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥

ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥

੨॥

ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥

ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥

ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥

੩॥

ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥

ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥

ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥

੪॥

੯॥

ਸਿਰੀਰਾਗੁ ਮਹਲਾ ੧ ॥

ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥

ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥

ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥

੧॥

ਕਰਤਾ ਸਭੁ ਕੋ ਤੇਰੈ ਜੋਰਿ ॥

ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥

੧॥

ਰਹਾਉ ॥

ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀਂ ॥

ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥

ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥

੨॥

SikhiAt.Net
17 ×