ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
19
ਪਾਵਨ ਅੰਗ 19 / 1430

ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥

੧॥

ਰਹਾਉ ॥

ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥

ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥

ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥

੨॥

ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥

ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥

ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥

੩॥

ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥

ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥

ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥

੪॥

ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥

ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥

ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥

੫॥

੧੩॥

ਸਿਰੀਰਾਗੁ ਮਹਲਾ ੧ ॥

ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥

ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥

ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥

੧॥

ਮੂੜੇ ਰਾਮੁ ਜਪਹੁ ਗੁਣ ਸਾਰਿ ॥

ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥

੧॥

ਰਹਾਉ ॥

ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥

ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥

ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥

੨॥

ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥

ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥

ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥

੩॥

ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥

ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥

ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥

੪॥

੧੪॥

ਸਿਰੀਰਾਗੁ ਮਹਲ ੧ ॥

ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥

ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥

ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥

੧॥

ਮਨ ਰੇ ਸਬਦਿ ਤਰਹੁ ਚਿਤੁ ਲਾਇ ॥

ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥

੧॥

ਰਹਾਉ ॥

ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥

ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥

ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥

੨॥

ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥

ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥

ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥

੩॥

ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥

SikhiAt.Net
19 ×