ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
22
ਪਾਵਨ ਅੰਗ 22 / 1430

ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥

ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥

ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥

੪॥

੨੦॥

ਸਿਰੀਰਾਗੁ ਮਹਲਾ ੧ ॥

ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥

ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥

ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥

੧॥

ਭਾਈ ਰੇ ਹਰਿ ਹੀਰਾ ਗੁਰ ਮਾਹਿ ॥

ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥

੧॥

ਰਹਾਉ ॥

ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥

ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥

ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥

੨॥

ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥

ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥

ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥

੩॥

ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥

ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥

ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥

੪॥

੨੧॥

ਸਿਰੀਰਾਗੁ ਮਹਲਾ ੧ ॥

ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥

ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥

ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥

੧॥

ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥

ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥

੧॥

ਰਹਾਉ ॥

ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥

ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥

ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥

੨॥

ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥

ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥

ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥

੩॥

ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥

ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥

ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥

੪॥

੨੨॥

ਸਿਰੀਰਾਗੁ ਮਹਲਾ ੧ ॥

ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥

ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥

ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥

੧॥

ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥

ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥

੧॥

ਰਹਾਉ ॥

SikhiAt.Net
22 ×