धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
256
पावन अंग 256 का 1430

ਪਉੜੀ ॥

ਠਠਾ ਮਨੂਆ ਠਾਹਹਿ ਨਾਹੀ ॥

ਜੋ ਸਗਲ ਤਿਆਗਿ ਏਕਹਿ ਲਪਟਾਹੀ ॥

ਠਹਕਿ ਠਹਕਿ ਮਾਇਆ ਸੰਗਿ ਮੂਏ ॥

ਉਆ ਕੈ ਕੁਸਲ ਨ ਕਤਹੂ ਹੂਏ ॥

ਠਾਂਢਿ ਪਰੀ ਸੰਤਹ ਸੰਗਿ ਬਸਿਆ ॥

ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥

ਠਾਕੁਰ ਅਪੁਨੇ ਜੋ ਜਨੁ ਭਾਇਆ ॥

ਨਾਨਕ ਉਆ ਕਾ ਮਨੁ ਸੀਤਲਾਇਆ ॥

੨੮॥

ਸਲੋਕੁ ॥

ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥

ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥

੧॥

ਪਉੜੀ ॥

ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥

ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥

ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥

ਜਾ ਕਾ ਤਸੂ ਨਹੀ ਸੰਗਿ ਚਾਲੈ ॥

ਉਆ ਡੇਰਾ ਕੀ ਸੋ ਮਿਤਿ ਜਾਨੈ ॥

ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥

ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥

ਨਾਨਕ ਤੇ ਜਨ ਨਹ ਡੋਲਾਇਆ ॥

੨੯॥

ਸਲੋਕੁ ॥

ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥

ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥

੧॥

ਪਉੜੀ ॥

ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥

ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥

ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥

ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥

ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥

ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥

ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥

ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥

੩੦॥

ਸਲੋਕੁ ॥

ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥

ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥

੧॥

ਪਉੜੀ ॥

ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥

ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥

ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥

ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥

ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥

ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥

ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥

ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥

੩੧॥

ਸਲੋਕੁ ॥

ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥

ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥

੧॥

ਪਉੜੀ ॥

ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥

ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥

SikhiAt.Net
256 ×