धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
257
पावन अंग 257 का 1430

ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥

ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥

ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥

ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥

ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥

ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥

੩੨॥

ਸਲੋਕੁ ॥

ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥

ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥

੧॥

ਪਉੜੀ ॥

ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥

ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥

ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥

ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥

ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥

ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥

ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥

ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥

੩੩॥

ਸਲੋਕੁ ॥

ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥

ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥

੧॥

ਪਉੜੀ ॥

ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥

ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥

ਦੈਨਹਾਰੁ ਸਦ ਜੀਵਨਹਾਰਾ ॥

ਮਨ ਮੂਰਖ ਕਿਉ ਤਾਹਿ ਬਿਸਾਰਾ ॥

ਦੋਸੁ ਨਹੀ ਕਾਹੂ ਕਉ ਮੀਤਾ ॥

ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥

ਦਰਦ ਨਿਵਾਰਹਿ ਜਾ ਕੇ ਆਪੇ ॥

ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥

੩੪॥

ਸਲੋਕੁ ॥

ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥

ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥

੧॥

ਪਉੜੀ ॥

ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥

ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥

ਧਨੁ ਸਾਚਾ ਤੇਊ ਸਚ ਸਾਹਾ ॥

ਹਰਿ ਹਰਿ ਪੂੰਜੀ ਨਾਮ ਬਿਸਾਹਾ ॥

ਧੀਰਜੁ ਜਸੁ ਸੋਭਾ ਤਿਹ ਬਨਿਆ ॥

ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥

ਗੁਰਮੁਖਿ ਜਿਹ ਘਟਿ ਰਹੇ ਸਮਾਈ ॥

ਨਾਨਕ ਤਿਹ ਜਨ ਮਿਲੀ ਵਡਾਈ ॥

੩੫॥

ਸਲੋਕੁ ॥

ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥

ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥

੧॥

ਪਉੜੀ ॥

ਨੰਨਾ ਨਰਕਿ ਪਰਹਿ ਤੇ ਨਾਹੀ ॥

ਜਾ ਕੈ ਮਨਿ ਤਨਿ ਨਾਮੁ ਬਸਾਹੀ ॥

ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥

ਬਿਖੁ ਮਾਇਆ ਮਹਿ ਨਾ ਓਇ ਖਪਤੇ ॥

ਨੰਨਾਕਾਰੁ ਨ ਹੋਤਾ ਤਾ ਕਹੁ ॥

ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥

SikhiAt.Net
257 ×