धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
259
पावन अंग 259 का 1430

ਸਲੋਕ ॥

ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥

ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥

੧॥

ਪਉੜੀ ॥

ਮਮਾ ਜਾਹੂ ਮਰਮੁ ਪਛਾਨਾ ॥

ਭੇਟਤ ਸਾਧਸੰਗ ਪਤੀਆਨਾ ॥

ਦੁਖ ਸੁਖ ਉਆ ਕੈ ਸਮਤ ਬੀਚਾਰਾ ॥

ਨਰਕ ਸੁਰਗ ਰਹਤ ਅਉਤਾਰਾ ॥

ਤਾਹੂ ਸੰਗ ਤਾਹੂ ਨਿਰਲੇਪਾ ॥

ਪੂਰਨ ਘਟ ਘਟ ਪੁਰਖ ਬਿਸੇਖਾ ॥

ਉਆ ਰਸ ਮਹਿ ਉਆਹੂ ਸੁਖੁ ਪਾਇਆ ॥

ਨਾਨਕ ਲਿਪਤ ਨਹੀ ਤਿਹ ਮਾਇਆ ॥

੪੨॥

ਸਲੋਕੁ ॥

ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥

ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥

੧॥

ਪਵੜੀ ॥

ਯਯਾ ਜਤਨ ਕਰਤ ਬਹੁ ਬਿਧੀਆ ॥

ਏਕ ਨਾਮ ਬਿਨੁ ਕਹ ਲਉ ਸਿਧੀਆ ॥

ਯਾਹੂ ਜਤਨ ਕਰਿ ਹੋਤ ਛੁਟਾਰਾ ॥

ਉਆਹੂ ਜਤਨ ਸਾਧ ਸੰਗਾਰਾ ॥

ਯਾ ਉਬਰਨ ਧਾਰੈ ਸਭੁ ਕੋਊ ॥

ਉਆਹਿ ਜਪੇ ਬਿਨੁ ਉਬਰ ਨ ਹੋਊ ॥

ਯਾਹੂ ਤਰਨ ਤਾਰਨ ਸਮਰਾਥਾ ॥

ਰਾਖਿ ਲੇਹੁ ਨਿਰਗੁਨ ਨਰਨਾਥਾ ॥

ਮਨ ਬਚ ਕ੍ਰਮ ਜਿਹ ਆਪਿ ਜਨਾਈ ॥

ਨਾਨਕ ਤਿਹ ਮਤਿ ਪ੍ਰਗਟੀ ਆਈ ॥

੪੩॥

ਸਲੋਕੁ ॥

ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥

ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥

੧॥

ਪਉੜੀ ॥

ਰਾਰਾ ਰੇਨ ਹੋਤ ਸਭ ਜਾ ਕੀ ॥

ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥

ਰਣਿ ਦਰਗਹਿ ਤਉ ਸੀਝਹਿ ਭਾਈ ॥

ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥

ਰਹਤ ਰਹਤ ਰਹਿ ਜਾਹਿ ਬਿਕਾਰਾ ॥

ਗੁਰ ਪੂਰੇ ਕੈ ਸਬਦਿ ਅਪਾਰਾ ॥

ਰਾਤੇ ਰੰਗ ਨਾਮ ਰਸ ਮਾਤੇ ॥

ਨਾਨਕ ਹਰਿ ਗੁਰ ਕੀਨੀ ਦਾਤੇ ॥

੪੪॥

ਸਲੋਕੁ ॥

ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥

ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥

੧॥

ਪਉੜੀ ॥

ਲਲਾ ਲਾਵਉ ਅਉਖਧ ਜਾਹੂ ॥

ਦੂਖ ਦਰਦ ਤਿਹ ਮਿਟਹਿ ਖਿਨਾਹੂ ॥

ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥

ਤਾਹਿ ਰੋਗੁ ਸੁਪਨੈ ਨਹੀ ਆਵੈ ॥

ਹਰਿ ਅਉਖਧੁ ਸਭ ਘਟ ਹੈ ਭਾਈ ॥

ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥

ਗੁਰਿ ਪੂਰੈ ਸੰਜਮੁ ਕਰਿ ਦੀਆ ॥

ਨਾਨਕ ਤਉ ਫਿਰਿ ਦੂਖ ਨ ਥੀਆ ॥

੪੫॥

ਸਲੋਕੁ ॥

ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥

ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥

੧॥

ਪਉੜੀ ॥

ਵਵਾ ਵੈਰੁ ਨ ਕਰੀਐ ਕਾਹੂ ॥

ਘਟ ਘਟ ਅੰਤਰਿ ਬ੍ਰਹਮ ਸਮਾਹੂ ॥

ਵਾਸੁਦੇਵ ਜਲ ਥਲ ਮਹਿ ਰਵਿਆ ॥

ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥

ਵੈਰ ਵਿਰੋਧ ਮਿਟੇ ਤਿਹ ਮਨ ਤੇ ॥

ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥

ਵਰਨ ਚਿਹਨ ਸਗਲਹ ਤੇ ਰਹਤਾ ॥

ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥

੪੬॥

SikhiAt.Net
259 ×