धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
261
पावन अंग 261 का 1430

ਓਰੈ ਕਛੂ ਨ ਕਿਨਹੂ ਕੀਆ ॥

ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥

੫੧॥

ਸਲੋਕੁ ॥

ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥

ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥

੧॥

ਪਉੜੀ ॥

ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥

ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥

ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥

ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥

ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥

ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥

ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥

ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥

੫੨॥

ਸਲੋਕੁ ॥

ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥

ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥

੧॥

ਪਉੜੀ ॥

ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥

ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥

ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥

ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥

ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥

ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥

ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥

ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥

੫੩॥

ਸਲੋਕੁ ॥

ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥

ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥

੧॥

ਪਉੜੀ ॥

ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥

ਅਖਰ ਕਰਿ ਕਰਿ ਬੇਦ ਬੀਚਾਰੇ ॥

ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥

ਅਖਰ ਨਾਦ ਕਥਨ ਵਖ੍ਯਾਨਾ ॥

ਅਖਰ ਮੁਕਤਿ ਜੁਗਤਿ ਭੈ ਭਰਮਾ ॥

ਅਖਰ ਕਰਮ ਕਿਰਤਿ ਸੁਚ ਧਰਮਾ ॥

ਦ੍ਰਿਸਟਿਮਾਨ ਅਖਰ ਹੈ ਜੇਤਾ ॥

ਨਾਨਕ ਪਾਰਬ੍ਰਹਮ ਨਿਰਲੇਪਾ ॥

੫੪॥

ਸਲੋਕੁ ॥

ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥

ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥

ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥

ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥

੧॥

ਪਉੜੀ ॥

ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥

ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥

ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥

ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥

ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥

ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥

ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥

SikhiAt.Net
261 ×