ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
27
ਪਾਵਨ ਅੰਗ 27 / 1430

ਸਿਰੀਰਾਗੁ ਮਹਲਾ ੩ ਘਰੁ ੧ ॥

ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥

ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥

ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥

ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥

੧॥

ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥

ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥

੧॥

ਰਹਾਉ ॥

ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥

ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥

ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥

ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥

੨॥

ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥

ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥

ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥

ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥

੩॥

ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥

ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥

ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥

ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥

੪॥

ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥

ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥

ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥

ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥

੫॥

੩॥

੩੬॥

ਸਿਰੀਰਾਗੁ ਮਹਲਾ ੩ ॥

ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥

ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥

ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥

ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥

੧॥

ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥

ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥

੧॥

ਰਹਾਉ ॥

ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥

ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥

ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥

ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥

੨॥

ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥

ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥

ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥

ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥

੩॥

SikhiAt.Net
27 ×