धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
338
पावन अंग 338 का 1430

ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥

੧॥

ਉਡਹੁ ਨ ਕਾਗਾ ਕਾਰੇ ॥

ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥

੧॥

ਰਹਾਉ ॥

ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥

ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥

੨॥

੧॥

੧੪॥

੬੫॥

ਰਾਗੁ ਗਉੜੀ ੧੧ ॥

ਆਸ ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾ ਰਸਿ ਗਾਊਂ ਰੇ ॥

ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥

੧॥

ਤੋਹਿ ਚਰਨ ਮਨੁ ਲਾਗੋ ਸਾਰਿੰਗਧਰ ॥

ਸੋ ਮਿਲੈ ਜੋ ਬਡਭਾਗੋ ॥

੧॥

ਰਹਾਉ ॥

ਬਿੰਦ੍ਰਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥

ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ ਰੇ ॥

੨॥

੨॥

੧੫॥

੬੬॥

ਗਉੜੀ ਪੂਰਬੀ ੧੨ ॥

ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥

ਕਹਾ ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥

੧॥

ਜੀਅਰੇ ਜਾਹਿਗਾ ਮੈ ਜਾਨਾਂ ॥

ਅਬਿਗਤ ਸਮਝੁ ਇਆਨਾ ॥

ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥

੧॥

ਰਹਾਉ ॥

ਗਿਆਨੀ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥

ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ॥

੨॥

੧॥

੧੬॥

੬੭॥

ਗਉੜੀ ੧੨ ॥

ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥

ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥

੧॥

ਡਗਮਗ ਛਾਡਿ ਰੇ ਮਨ ਬਉਰਾ ॥

ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥

੧॥

ਰਹਾਉ ॥

ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥

ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥

੨॥

੨॥

੧੭॥

੬੮॥

ਗਉੜੀ ੧੩ ॥

ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥

ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥

੧॥

ਬੰਦੇ ਬੰਦਗੀ ਇਕਤੀਆਰ ॥

ਸਾਹਿਬੁ ਰੋਸੁ ਧਰਉ ਕਿ ਪਿਆਰੁ ॥

੧॥

ਰਹਾਉ ॥

ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥

ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥

੨॥

੧੮॥

੬੯॥

ਗਉੜੀ ॥

ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥

ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥

੧॥

ਤੁਮ੍ਹ ਜੁ ਕਹਤ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥

ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥

੧॥

ਰਹਾਉ ॥

SikhiAt.Net
338 ×