ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
453
ਪਾਵਨ ਅੰਗ 453 / 1430

ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥

ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥

ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥

ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥

ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥

੪॥

੧॥

ਆਸਾ ਮਹਲਾ ੫ ॥

ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥

ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥

ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥

ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥

ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥

ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥

੧॥

ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥

ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥

ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥

ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥

ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥

ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥

੨॥

ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥

ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥

ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥

ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥

ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥

ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥

੩॥

ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥

ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥

ਹਰਿ ਧੂੜੀ ਨ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥

ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥

ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥

ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥

੪॥

੨॥

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥

ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥

ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥

ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥

SikhiAt.Net
453 ×