ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
454
ਪਾਵਨ ਅੰਗ 454 / 1430

ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥

ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥

੧॥

ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥

ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥

ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥

ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥

ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥

ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥

੨॥

ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥

ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥

ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥

ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥

ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥

ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥

੩॥

ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥

ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥

ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥

ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥

ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥

ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥

੪॥

੧॥

੩॥

ਆਸਾ ਮਹਲਾ ੫ ਛੰਤ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਸਲੋਕੁ ॥

ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥

ਨਾਨਕ ਪ੍ਰੀਤਿ ਲਗੀ ਤਿਨ੍ਹ ਰਾਮ ਸਿਉ ਭੇਟਤ ਸਾਧ ਸੰਗਾਤ ॥

੧॥

ਛੰਤੁ ॥

ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥

ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥

ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥

ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥

ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥

ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥

੧॥

ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥

SikhiAt.Net
454 ×