ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
455
ਪਾਵਨ ਅੰਗ 455 / 1430

ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥

ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥

ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥

ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥

ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥

੨॥

ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥

ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥

ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥

ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥

ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥

ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥

੩॥

ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥

ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥

ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥

ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥

ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥

ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥

੪॥

੧॥

੪॥

ਆਸਾ ਮਹਲਾ ੫ ॥

ਸਲੋਕੁ ॥

ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥

ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥

੧॥

ਛੰਤ ॥

ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥

ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥

ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥

ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥

ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥

ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥

੧॥

ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥

ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥

ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥

ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥

ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥

ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥

੨॥

ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥

SikhiAt.Net
455 ×