ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
456
ਪਾਵਨ ਅੰਗ 456 / 1430

ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥

ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥

ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥

ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥

ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥

੩॥

ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥

ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥

ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥

ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥

ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥

ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥

੪॥

੨॥

੫॥

ਆਸਾ ਮਹਲਾ ੫ ॥

ਸਲੋਕ ॥

ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥

ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥

੧॥

ਛੰਤੁ ॥

ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥

ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥

ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥

ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥

ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥

ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥

੧॥

ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥

ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥

ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥

ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥

ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥

ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥

੨॥

ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥

ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥

ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥

ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥

ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥

ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥

੩॥

ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥

ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥

ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥

ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥

SikhiAt.Net
456 ×