ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
459
ਪਾਵਨ ਅੰਗ 459 / 1430

ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥

ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥

ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥

ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥

ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥

੪॥

੬॥

੯॥

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥

ਸਲੋਕੁ ॥

ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥

ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥

੧॥

ਛੰਤ ॥

ਭਿੰਨੀ ਰੈਨੜੀਐ ਚਾਮਕਨਿ ਤਾਰੇ ॥

ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥

ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥

ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥

ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥

ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥

੧॥

ਮੇਰੀ ਸੇਜੜੀਐ ਆਡੰਬਰੁ ਬਣਿਆ ॥

ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥

ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥

ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥

ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥

ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥

੨॥

ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥

ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥

ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥

ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥

ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥

ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥

੩॥

ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥

ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥

ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥

ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥

ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥

ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥

੪॥

੧॥

੧੦॥

ਆਸਾ ਮਹਲਾ ੫ ॥

ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥

ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥

ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥

ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥

SikhiAt.Net
459 ×