ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
460
ਪਾਵਨ ਅੰਗ 460 / 1430

ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥

ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥

੧॥

ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥

ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥

ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥

ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥

ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥

ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥

੨॥

ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥

ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥

ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥

ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥

ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥

ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥

੩॥

ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥

ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥

ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥

ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥

ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥

ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥

੪॥

੨॥

੧੧॥

ਆਸਾ ਮਹਲਾ ੫ ॥

ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥

ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥

ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥

ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥

ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥

ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥

੧॥

ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥

ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥

ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥

ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥

ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥

ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥

੨॥

ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥

ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥

ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥

ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥

ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥

ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥

੩॥

SikhiAt.Net
460 ×