धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
588
पावन अंग 588 का 1430

ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥

ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥

ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥

ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥

੫॥

ਸਲੋਕ ਮਃ ੩ ॥

ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥

ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥

ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥

੧॥

ਮਃ ੩ ॥

ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥

ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥

ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥

ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥

ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥

ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥

ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥

ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥

੨॥

ਪਉੜੀ ॥

ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥

ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥

ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥

ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥

ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥

੬॥

ਸਲੋਕ ਮਃ ੩ ॥

ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥

ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥

ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥

ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥

ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥

੧॥

ਮਃ ੩ ॥

ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥

ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥

ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥

੨॥

ਪਉੜੀ ॥

ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥

ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥

ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥

ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥

SikhiAt.Net
588 ×