ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
701
ਪਾਵਨ ਅੰਗ 701 / 1430

ਜੈਤਸਰੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥

ਅਬ ਮੈ ਸੁਖੁ ਪਾਇਓ ਗੁਰ ਆਗ੍ਯਿ ॥

ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗ੍ਯਿ ॥

੧॥

ਰਹਾਉ ॥

ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥

ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥

੧॥

ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥

ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥

੨॥

੧॥

੫॥

ਜੈਤਸਰੀ ਮਹਲਾ ੫ ॥

ਮਨ ਮਹਿ ਸਤਿਗੁਰ ਧਿਆਨੁ ਧਰਾ ॥

ਦ੍ਰਿੜ੍ਹਿਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥

੧॥

ਰਹਾਉ ॥

ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥

ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥

੧॥

ਨਾਵ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥

ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥

੨॥

੨॥

੬॥

ਜੈਤਸਰੀ ਮਹਲਾ ੫ ॥

ਜਾ ਕਉ ਭਏ ਗੋਵਿੰਦ ਸਹਾਈ ॥

ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥

੧॥

ਰਹਾਉ ॥

ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥

ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥

੧॥

ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥

ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥

੨॥

੩॥

੭॥

ਜੈਤਸਰੀ ਮਹਲਾ ੫ ॥

ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥

ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥

੧॥

ਰਹਾਉ ॥

ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥

ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥

੧॥

ਹਾਰਿ ਪਰਿਓ ਤੁਮ੍ਹਰੈ ਪ੍ਰਭ ਦੁਆਰੈ ਦ੍ਰਿੜ੍ਹੁ ਕਰਿ ਗਹੀ ਤੁਮ੍ਹਾਰੀ ਲੂਕ ॥

ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥

੨॥

੪॥

੮॥

ਜੈਤਸਰੀ ਮਹਲਾ ੫ ॥

ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥

ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥

੧॥

ਰਹਾਉ ॥

ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥

ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥

੧॥

ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹਰੀ ਓਰਿ ॥

SikhiAt.Net
701 ×