ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
710
ਪਾਵਨ ਅੰਗ 710 / 1430

ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥

ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥

੨॥

ਪਉੜੀ ॥

ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥

ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥

ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥

ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥

ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥

੧੮॥

ਸਲੋਕ ॥

ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥

ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥

੧॥

ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥

ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥

੨॥

ਪਉੜੀ ॥

ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥

ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥

ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥

ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥

ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥

੧੯॥

ਸਲੋਕ ॥

ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥

ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥

੧॥

ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥

ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥

੨॥

ਪਉੜੀ ॥

ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥

ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥

ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥

ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥

ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥

੨੦॥

੧॥

ਜੈਤਸਰੀ ਬਾਣੀ ਭਗਤਾ ਕੀ ੴ ਸਤਿਗੁਰ ਪ੍ਰਸਾਦਿ ॥

ਨਾਥ ਕਛੂਅ ਨ ਜਾਨਉ ॥

ਮਨੁ ਮਾਇਆ ਕੈ ਹਾਥਿ ਬਿਕਾਨਉ ॥

੧॥

ਰਹਾਉ ॥

ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥

ਹਮ ਕਹੀਅਤ ਕਲਿਜੁਗ ਕੇ ਕਾਮੀ ॥

੧॥

ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥

ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥

੨॥

ਜਤ ਦੇਖਉ ਤਤ ਦੁਖ ਕੀ ਰਾਸੀ ॥

ਅਜੌਂ ਨ ਪਤ੍ਯਾਇ ਨਿਗਮ ਭਏ ਸਾਖੀ ॥

੩॥

ਗੋਤਮ ਨਾਰਿ ਉਮਾਪਤਿ ਸ੍ਵਾਮੀ ॥

ਸੀਸੁ ਧਰਨਿ ਸਹਸ ਭਗ ਗਾਂਮੀ ॥

੪॥

ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥

ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥

੫॥

ਕਹਿ ਰਵਿਦਾਸ ਕਹਾ ਕੈਸੇ ਕੀਜੈ ॥

ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥

੬॥

੧॥

SikhiAt.Net
710 ×