धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
817
पावन अंग 817 का 1430

ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥

ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥

੨॥

ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥

ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥

੩॥

ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥

ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥

੪॥

੩੩॥

੬੩॥

ਬਿਲਾਵਲੁ ਮਹਲਾ ੫ ॥

ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥

ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥

੧॥

ਰਹਾਉ ॥

ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥

ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥

੧॥

ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥

ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥

੨॥

੩੪॥

੬੪॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥

ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥

੧॥

ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥

ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥

੧॥

ਰਹਾਉ ॥

ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥

ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥

੨॥

੧॥

੬੫॥

ਬਿਲਾਵਲੁ ਮਹਲਾ ੫ ॥

ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥

ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥

੧॥

ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥

ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥

੧॥

ਰਹਾਉ ॥

ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥

ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥

੨॥

੨॥

੬੬॥

ਬਿਲਾਵਲੁ ਮਹਲਾ ੫ ॥

ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥

ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥

੧॥

ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥

ਰਾਮ ਰਾਜ ਰਾਮਦਾਸ ਪੁਰਿ ਕੀਨ੍ਹੇ ਗੁਰਦੇਵ ॥

੧॥

ਰਹਾਉ ॥

ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥

ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥

੨॥

੩॥

੬੭॥

ਬਿਲਾਵਲੁ ਮਹਲਾ ੫ ॥

ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥

ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥

੧॥

ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥

SikhiAt.Net
817 ×