धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
829
पावन अंग 829 का 1430

ਬਿਲਾਵਲੁ ਮਹਲਾ ੫ ॥

ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥

ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥

੧॥

ਰਹਾਉ ॥

ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥

ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥

੧॥

ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥

ਜਨ ਨਾਨਕ ਪਿਆਸ ਚਰਨ ਕਮਲਨ੍ਹ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥

੨॥

੭॥

੧੨੩॥

ਬਿਲਾਵਲੁ ਮਹਲਾ ੫ ॥

ਆਗੈ ਪਾਛੈ ਕੁਸਲੁ ਭਇਆ ॥

ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥

੧॥

ਰਹਾਉ ॥

ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥

ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥

੧॥

ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥

ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥

੨॥

੮॥

੧੨੪॥

ਬਿਲਾਵਲੁ ਮਹਲਾ ੫ ॥

ਬਿਨੁ ਭੈ ਭਗਤੀ ਤਰਨੁ ਕੈਸੇ ॥

ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥

੧॥

ਰਹਾਉ ॥

ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥

ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥

੧॥

ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥

ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥

੨॥

੯॥

੧੨੫॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯ ੴ ਸਤਿਗੁਰ ਪ੍ਰਸਾਦਿ ॥

ਆਪਹਿ ਮੇਲਿ ਲਏ ॥

ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥

੧॥

ਰਹਾਉ ॥

ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥

ਜਪਿ ਜਪਿ ਨਾਮੁ ਤੁਮ੍ਹਾਰੋ ਪ੍ਰੀਤਮ ਤਨ ਤੇ ਰੋਗ ਖਏ ॥

੧॥

ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥

ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥

੨॥

੧॥

੧੨੬॥

ਬਿਲਾਵਲੁ ਮਹਲਾ ੫ ॥

ਜੀਵਉ ਨਾਮੁ ਸੁਨੀ ॥

ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥

੧॥

ਰਹਾਉ ॥

ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥

ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥

੧॥

SikhiAt.Net
829 ×