धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
841
पावन अंग 841 का 1430

ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ ॥

ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥

ਆਪੇ ਵਰਤੈ ਅਵਰੁ ਨ ਕੋਈ ॥

ਓਤਿ ਪੋਤਿ ਜਗੁ ਰਹਿਆ ਪਰੋਈ ॥

ਆਪੇ ਕਰਤਾ ਕਰੈ ਸੁ ਹੋਈ ॥

ਨਾਮਿ ਰਤੇ ਸਦਾ ਸੁਖੁ ਹੋਈ ॥

ਗੁਰਮੁਖਿ ਵਿਰਲਾ ਬੂਝੈ ਕੋਈ ॥

੧॥

ਹਿਰਦੈ ਜਪਨੀ ਜਪਉ ਗੁਣਤਾਸਾ ॥

ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥

੧॥

ਰਹਾਉ ॥

ਸੋਮਵਾਰਿ ਸਚਿ ਰਹਿਆ ਸਮਾਇ ॥

ਤਿਸ ਕੀ ਕੀਮਤਿ ਕਹੀ ਨ ਜਾਇ ॥

ਆਖਿ ਆਖਿ ਰਹੇ ਸਭਿ ਲਿਵ ਲਾਇ ॥

ਜਿਸੁ ਦੇਵੈ ਤਿਸੁ ਪਲੈ ਪਾਇ ॥

ਅਗਮ ਅਗੋਚਰੁ ਲਖਿਆ ਨ ਜਾਇ ॥

ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥

੨॥

ਮੰਗਲਿ ਮਾਇਆ ਮੋਹੁ ਉਪਾਇਆ ॥

ਆਪੇ ਸਿਰਿ ਸਿਰਿ ਧੰਧੈ ਲਾਇਆ ॥

ਆਪਿ ਬੁਝਾਏ ਸੋਈ ਬੂਝੈ ॥

ਗੁਰ ਕੈ ਸਬਦਿ ਦਰੁ ਘਰੁ ਸੂਝੈ ॥

ਪ੍ਰੇਮ ਭਗਤਿ ਕਰੇ ਲਿਵ ਲਾਇ ॥

ਹਉਮੈ ਮਮਤਾ ਸਬਦਿ ਜਲਾਇ ॥

੩॥

ਬੁਧਵਾਰਿ ਆਪੇ ਬੁਧਿ ਸਾਰੁ ॥

ਗੁਰਮੁਖਿ ਕਰਣੀ ਸਬਦੁ ਵੀਚਾਰੁ ॥

ਨਾਮਿ ਰਤੇ ਮਨੁ ਨਿਰਮਲੁ ਹੋਇ ॥

ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥

ਦਰਿ ਸਚੈ ਸਦ ਸੋਭਾ ਪਾਏ ॥

ਨਾਮਿ ਰਤੇ ਗੁਰ ਸਬਦਿ ਸੁਹਾਏ ॥

੪॥

ਲਾਹਾ ਨਾਮੁ ਪਾਏ ਗੁਰ ਦੁਆਰਿ ॥

ਆਪੇ ਦੇਵੈ ਦੇਵਣਹਾਰੁ ॥

ਜੋ ਦੇਵੈ ਤਿਸ ਕਉ ਬਲਿ ਜਾਈਐ ॥

ਗੁਰ ਪਰਸਾਦੀ ਆਪੁ ਗਵਾਈਐ ॥

ਨਾਨਕ ਨਾਮੁ ਰਖਹੁ ਉਰ ਧਾਰਿ ॥

ਦੇਵਣਹਾਰੇ ਕਉ ਜੈਕਾਰੁ ॥

੫॥

ਵੀਰਵਾਰਿ ਵੀਰ ਭਰਮਿ ਭੁਲਾਏ ॥

ਪ੍ਰੇਤ ਭੂਤ ਸਭਿ ਦੂਜੈ ਲਾਏ ॥

ਆਪਿ ਉਪਾਏ ਕਰਿ ਵੇਖੈ ਵੇਕਾ ॥

ਸਭਨਾ ਕਰਤੇ ਤੇਰੀ ਟੇਕਾ ॥

ਜੀਅ ਜੰਤ ਤੇਰੀ ਸਰਣਾਈ ॥

ਸੋ ਮਿਲੈ ਜਿਸੁ ਲੈਹਿ ਮਿਲਾਈ ॥

੬॥

ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥

ਆਪਿ ਉਪਾਇ ਸਭ ਕੀਮਤਿ ਪਾਈ ॥

ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥

ਸਚੁ ਸੰਜਮੁ ਕਰਣੀ ਹੈ ਕਾਰ ॥

ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥

ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥

੭॥

ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥

ਹਉਮੈ ਮੇਰਾ ਭਰਮੈ ਸੰਸਾਰੁ ॥

ਮਨਮੁਖੁ ਅੰਧਾ ਦੂਜੈ ਭਾਇ ॥

ਜਮ ਦਰਿ ਬਾਧਾ ਚੋਟਾ ਖਾਇ ॥

ਗੁਰ ਪਰਸਾਦੀ ਸਦਾ ਸੁਖੁ ਪਾਏ ॥

ਸਚੁ ਕਰਣੀ ਸਾਚਿ ਲਿਵ ਲਾਏ ॥

੮॥

ਸਤਿਗੁਰੁ ਸੇਵਹਿ ਸੇ ਵਡਭਾਗੀ ॥

ਹਉਮੈ ਮਾਰਿ ਸਚਿ ਲਿਵ ਲਾਗੀ ॥

ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥

SikhiAt.Net
841 ×