धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
847
पावन अंग 847 का 1430

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥

ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥

ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥

ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥

ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥

ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥

ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥

੧॥

ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥

ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥

ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥

ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥

ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥

ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥

੨॥

ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥

ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥

ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥

ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥

ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥

ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥

੩॥

ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥

ਮੋਹਿ ਚਾਤ੍ਰਿਕ ਤੁਮ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥

ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥

ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥

ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥

ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥

੪॥

ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥

ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥

ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥

ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥

ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥

ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥

੫॥

੧॥

੩॥

ਬਿਲਾਵਲੁ ਮਹਲਾ ੫ ਛੰਤ ਮੰਗਲ ੴ ਸਤਿਗੁਰ ਪ੍ਰਸਾਦਿ ॥

ਸਲੋਕੁ ॥

ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥

SikhiAt.Net
847 ×