धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
850
पावन अंग 850 का 1430

ਸਲੋਕ ਮਃ ੩ ॥

ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥

ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥

ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥

ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥

ਨਾਨਕ ਜਿਨ੍ਹ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥

੧॥

ਮਃ ੩ ॥

ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥

ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥

ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥

ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥

ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥

੨॥

ਪਉੜੀ ॥

ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥

ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥

ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥

ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥

ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥

੩॥

ਸਲੋਕ ਮਃ ੩ ॥

ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥

ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥

ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥

ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥

ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥

ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥

ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥

੧॥

ਮਃ ੩ ॥

ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥

ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥

ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥

ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥

੨॥

ਪਉੜੀ ॥

ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥

ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨ੍ਹਿ ਓਨ੍ਹਾ ਅੰਦਰਿ ਹਿਰਦੈ ਭਾਈ ॥

ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨ੍ਹਾ ਪਰਾਇਆ ਭਲਾ ਨ ਸੁਖਾਈ ॥

ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥

ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥

੪॥

ਸਲੋਕ ਮਃ ੩ ॥

ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥

ਹਰਿ ਸੁਖੁ ਪਲ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥

SikhiAt.Net
850 ×