धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
854
पावन अंग 854 का 1430

ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥

ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥

੧੦॥

ਸਲੋਕ ਮਃ ੧ ॥

ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥

ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥

੧॥

ਮਃ ੧ ॥

ਜਿਸੁ ਮਨਿ ਵਸਿਆ ਤਰਿਆ ਸੋਇ ॥

ਨਾਨਕ ਜੋ ਭਾਵੈ ਸੋ ਹੋਇ ॥

੨॥

ਪਉੜੀ ॥

ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥

ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥

ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥

ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥

ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥

੧੧॥

ਸਲੋਕ ਮਃ ੩ ॥

ਜਿਨ੍ਹੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨ੍ਹਿ ॥

ਪੰਚ ਚੋਰ ਤਿਨਾ ਘਰੁ ਮੁਹਨ੍ਹਿ ਹਉਮੈ ਅੰਦਰਿ ਸੰਨ੍ਹਿ ॥

ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨ੍ਹਿ ॥

ਜਿਨ੍ਹੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨ੍ਹਿ ॥

ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨ੍ਹਿ ॥

ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨ੍ਹਿ ॥

ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨ੍ਹਿ ॥

੧॥

ਮਃ ੩ ॥

ਜਿਨ੍ਹੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥

ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥

ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥

ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥

ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥

ਜਿਨ੍ਹ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥

੨॥

ਪਉੜੀ ॥

ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥

ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥

ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥

ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥

ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥

੧੨॥

ਸਲੋਕ ਮਃ ੩ ॥

ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥

ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥

ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥

ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥

੧॥

ਮਃ ੩ ॥

ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥

ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥

ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥

ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥

੨॥

SikhiAt.Net
854 ×