धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
859
पावन अंग 859 का 1430

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥

ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥

ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥

੧॥

ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥

ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥

੧॥

ਰਹਾਉ ॥

ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥

ਇਨ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ ਕਾ ਵਾਹਿਆ ਕਛੁ ਨ ਵਸਾਈ ॥

ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥

੨॥

ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥

ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥

ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥

੩॥

ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥

SikhiAt.Net
859 ×