ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
965
ਪਾਵਨ ਅੰਗ 965 / 1430

ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥

ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥

ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥

ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥

ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥

੧੭॥

ਸਲੋਕ ਮਃ ੫ ॥

ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥

ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥

ਬਿਨੁ ਨਾਵੈ ਬਹੁ ਫੇਰੁ ਫਿਰਾਹਰਿ ॥

ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥

ਜਨ ਨਾਨਕ ਸਚੇ ਸਚਿ ਸਮਾਹਰਿ ॥

੧॥

ਮਃ ੫ ॥

ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥

ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥

੨॥

ਪਉੜੀ ॥

ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥

ਰੰਗ ਪਰੰਗ ਅਨੇਕ ਨ ਜਾਪਨ੍ਹਿ ਕਰਤਬਾ ॥

ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥

ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥

ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥

ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥

ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥

ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥

੧੮॥

ਸਲੋਕ ਮਃ ੫ ॥

ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ ॥

ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥

੧॥

ਮਹਲਾ ੫ ॥

ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥

ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥

੨॥

ਪਉੜੀ ॥

ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥

ਮਨੁ ਲੋਚੈ ਉਨ੍ਹ ਮਿਲਣ ਕਉ ਕਿਉ ਵੰਞੈ ਘਿਤਾ ॥

ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ ॥

ਓਹੁ ਪਿਆਰਾ ਜੀਅ ਕਾ ਜੋ ਖੋਲ੍ਹੈ ਭਿਤਾ ॥

ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ ॥

ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ ॥

ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ ॥

ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥

੧੯॥

ਸਲੋਕ ਮਹਲਾ ੫ ॥

ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥

ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥

੧॥

ਮਹਲਾ ੫ ॥

ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥

ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥

੨॥

ਪਉੜੀ ॥

ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥

ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥

ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥

ਆਪਣਾ ਕੀਤਾ ਆਪਿ ਆਪਿ ਵਰੰਨਿਆ ॥

ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥

SikhiAt.Net
965 ×