ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
980
ਪਾਵਨ ਅੰਗ 980 / 1430

ਨਟ ਮਹਲਾ ੫ ॥

ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥

੧॥

ਰਹਾਉ ॥

ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥

੧॥

ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥

੨॥

ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥

੩॥

੮॥

੯॥

ਨਟ ਪੜਤਾਲ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਕੋਊ ਹੈ ਮੇਰੋ ਸਾਜਨੁ ਮੀਤੁ ॥

ਹਰਿ ਨਾਮੁ ਸੁਨਾਵੈ ਨੀਤ ॥

ਬਿਨਸੈ ਦੁਖੁ ਬਿਪਰੀਤਿ ॥

ਸਭੁ ਅਰਪਉ ਮਨੁ ਤਨੁ ਚੀਤੁ ॥

੧॥

ਰਹਾਉ ॥

ਕੋਈ ਵਿਰਲਾ ਆਪਨ ਕੀਤ ॥

ਸੰਗਿ ਚਰਨ ਕਮਲ ਮਨੁ ਸੀਤ ॥

ਕਰਿ ਕਿਰਪਾ ਹਰਿ ਜਸੁ ਦੀਤ ॥

੧॥

ਹਰਿ ਭਜਿ ਜਨਮੁ ਪਦਾਰਥੁ ਜੀਤ ॥

ਕੋਟਿ ਪਤਿਤ ਹੋਹਿ ਪੁਨੀਤ ॥

ਨਾਨਕ ਦਾਸ ਬਲਿ ਬਲਿ ਕੀਤ ॥

੨॥

੧॥

੧੦॥

੧੯॥

ਨਟ ਅਸਟਪਦੀਆ ਮਹਲਾ ੪ ੴ ਸਤਿਗੁਰ ਪ੍ਰਸਾਦਿ ॥

ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥

ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮ੍ਹਾਰੇ ॥

੧॥

ਰਹਾਉ ॥

ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥

ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥

੧॥

ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥

ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥

੨॥

ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥

ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥

੩॥

ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥

ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮ੍ਹਾਰੇ ॥

੪॥

ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥

ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥

੫॥

ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥

ਧਰਮ ਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥

੬॥

ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮ੍ਹਾਰੇ ॥

ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥

੭॥

ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ ॥

SikhiAt.Net
980 ×