ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
982
ਪਾਵਨ ਅੰਗ 982 / 1430

ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥

ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥

੬॥

ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥

ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥

੭॥

ਹਰਿ ਹਰਿ ਰੂਪ ਰੰਗਿ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥

ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥

੮॥

੩॥

ਨਟ ਮਹਲਾ ੪ ॥

ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥

ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥

੧॥

ਰਹਾਉ ॥

ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥

ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥

੧॥

ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥

ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥

੨॥

ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥

ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥

੩॥

ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥

ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥

੪॥

ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥

ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥

੫॥

ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥

ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥

੬॥

ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥

ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥

੭॥

ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥

ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥

੮॥

੪॥

ਨਟ ਮਹਲਾ ੪ ॥

ਰਾਮ ਕਰਿ ਕਿਰਪਾ ਲੇਹੁ ਉਬਾਰੇ ॥

ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥

੧॥

ਰਹਾਉ ॥

ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥

ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥

੧॥

ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥

੨॥

ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਦੇਹ ਸਵਾਰੇ ॥

SikhiAt.Net
982 ×